ਪਟਿਆਲਾ: 31 ਮਈ, 2019
ਮੋਦੀ ਕਾਲਜ ‘ਚ ਮਨਾਇਆ ਵਿਸ਼ਵ ਤੰਬਾਕੂ ਮੁਕਤ ਦਿਵਸ

ਬੀਤੇ ਦਿਨੀ ‘ਵਿਸ਼ਵ ਤੰਬਾਕੂ ਮੁਕਤ ਦਿਵਸ’ ਮੌਕੇ ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਦੀ ਸੋਯੋਗ ਅਗਵਾਈ ਵਿਚ ਐਨ.ਐਸ.ਐਸ. ਵਿਭਾਗ ਵੱਲੋਂ ‘ਵਿਸ਼ਵ ਤੰਬਾਕੂ ਮੁਕਤ ਦਿਵਸ’ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਸ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਆਲਮੀ ਪੱਧਰ ‘ਤੇ ਤੰਬਾਕੂ ਦੀ ਵਰਤੋਂ ਦੇ ਮਨੁੱਖੀ ਸਰੀਰ ਉ਼ੱਤੇ ਨਾਕਾਰਾਤਮਕ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮੰਤਵ ਹਿੱਤ ਇੱਕਤੀ ਮਈ ਦਾ ਦਿਨ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਵਜੋਂ ਮਨਾਹਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣੇ ਹੋਏ ਹਨ ਅਤੇ ਇਨ੍ਹਾਂ ਦੀ ਵਰਤੋਂ ਦਾ ਮਾੜਾ ਪ੍ਰਭਾਵ ਸਰੀਰਕ ਤੇ ਮਾਨਸਿਕ ਦੋਨਾਂ ਰੂਪਾਂ ਵਿਚ ਪੈਂਦਾ ਹੈ। ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ ਜਿੰਨਾਂ ਤੋਂ ਇੱਕ ਸਹਿਤਮੰਦ ਸਮਾਜ ਦੀ ਸਰਿਜਣਾਂ ਦੀ ਆਸ ਕੀਤੀ ਜਾਂਦੀ ਹੈ ਤਾਂ ਨੌਜਵਾਨਾਂ ਨੂੰ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਾਉਣ ਵਿੱਚ ਆਪਣੀ ਮੋਹਰੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ। ਇਸ ਮੌਕੇ ਭਰਵੀਂ ਗਿਣਤੀ ਵਿੱਚ ਹਾਜ਼ਿਰ ਵਿਦਿਆਰਥੀਆਂ ਨੇ ਨਸ਼ਿਆਂ ਦੀ ਰੋਕਥਾਮ ਸਬੰਧੀ ਆਪਣਾ ਸਮਾਜਿਕ ਫਰਜ਼ ਅਦਾ ਕਰਨ ਦੀ ਵਚਨਬੱਧਤਾ ਪ੍ਰਗਟਾਈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾਂ ਦੇ ਸੁਪਨੇ ਨੂੰ ਸਾਕਾਰ ਕਰਨ ਹਿੱਤ ਵੱਧ ਤੋਂ ਵੱਧ ਨਿਜੀ ਪੱਧਰ ‘ਤੇ ਉਪਰਾਲੇ ਕਰਨ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰਾਂ ਤੋਂ ਇਲਾਵਾ ਸਮੂਹ ਅਧਿਆਪਕ, ਐਨ.ਐਸ.ਐਸ. ਵਲੰਟੀਅਰ ਤੇ ਵਿਦਿਆਰਥੀ ਹਾਜ਼ਿਰ ਸਨ।