ਕਿਛੁ ਸੁਣੀਐ ਕਿਛੁ ਕਹੀਐ ਪੁਸਤਕ ਮੁਲਤਾਨੀ ਮੱਲ ਮੋਦੀ ਕਾਲਜ ਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇੰ ਪ੍ਰਕਾਸ਼ ਪੁਰਬ ਦੇ ਅਵਸਰ ਤੇ ਉਹਨਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਪ੍ਰਕਾਸ਼ਿਤ ਕੀਤੀ ਗਈ। ਇਸ ਪੁਸਤਕ ਅੰਦਰ ਧਰਮ, ਦਰਸ਼ਨ ਅਤੇ ਸਾਹਿਤ ਖੇਤਰ ਦੇ ਸਿਰਮੌਰ ਵਿਦਵਾਨਾਂ ਤੋਂ ਉਚੇਚੇ ਤੌਰ ਤੇ ਖੋਜ -ਨਿਬੰਧ ਤਿਆਰ ਕਰਵਾ ਕੇ ਸ਼ਾਮਿਲ ਕੀਤੇ ਗਏ ਹਨ। ਇਸ ਪੁਸਤਕ ਅੰਦਰ ਸ਼ਾਮਿਲ 15 ਖੋਜ-ਨਿਬੰਧਾਂ ਰਾਹੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਹਨਾਂ ਦੀ ਬਾਣੀ ਰਾਹੀਂ ਪ੍ਰਗਟ ਹੁੰਦੀ ਵਿਚਾਰਧਾਰਾ ਨੂੰ ਪ੍ਰਸਤੁਤ ਕਰਨ ਦਾ ਯਤਨ ਕੀਤਾ ਗਿਆ ਹੈ । ਇਹ ਪੁਸਤਕ ਗੁਰੂ ਨਾਨਕ ਬਾਣੀ ਨੂੰ ਸਮਝਣ ਅਤੇ ਇਸ ਦਿਸ਼ਾ ਵਿੱਚ ਖੋਜ ਕਰਨ ਵਾਲੇ ਖੋਜਾਰਥੀਆਂ ਲਈ ਮੁੱਲਵਾਨ ਸਰੋਤ ਸਮੱਗਰੀ ਅਤੇ ਸੰਦਰਭ ਪੁਸਤਕ ਹੈ। ਇਸ ਪੁਸਤਕ ਦਾ ਸੰਪਾਦਨ ਕਾਰਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਸੰਧੂ ਦੁਆਰਾ ਕੀਤਾ ਗਿਆ ਹੈ