ਅੱਜ ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਕਾਲਜ ਦੀ ਸਾਲਾਨਾ ਕਨਵੋਕੇਸ਼ਨ ਦੌਰਾਨ ਪੋਸਟ ਗ੍ਰੈਜੂਏਟ ਅਤੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਮੁਖਾਤਬ ਹੁੰਦਿਆਂ ਸਮਾਰੋਹ ਦੇ ਮੁੱਖ ਮਹਿਮਾਨ ਡਾ. ਜਸਪਾਲ ਸਿੰਘ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕਿਹਾ ਕਿ ਅੱਜ ਦਾ ਦਿਹਾੜਾ ਸੰਸਾਰ ਪੱਧਰ ਤੇ ਔਰਤ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ ਤੇ ਅੱਜ ਦਾ ਡਿਗਰੀ ਵੰਡ ਸਮਾਗਮ ਵੀ ਔਰਤ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਹੀ ਔਰਤ ਨਾਲ ਵਿਤਕਰਾ ਹੁੰਦਾ ਆਇਆ ਹੈ। ਸਵਾਮੀ ਵਿਵੇਕਾਨੰਦ ਨੇ ਕਿਹਾ ਸੀ ਕਿ ਔਰਤਾਂ ਨੂੰ ਸਿੱਖਿਆ ਪ੍ਰਦਾਨ ਕਰਕੇ ਹੀ ਉਨ੍ਹਾਂ ਨੂੰ ਸਮਾਜਕ ਵਿਤਕਰੇ ਤੋਂ ਮੁਕਤ ਕੀਤਾ ਜਾ ਸਕਦਾ ਹੈ। ਕੋਈ ਵੀ ਸਮਾਜ ਔਰਤ ਦੀ ਸੁਤੰਤਰਤਾ ਨੂੰ ਅਣਗੌਲਿਆਂ ਕਰਕੇ ਤਰੱਕੀ ਨਹੀ੍ਵ ਕਰ ਸਕਦਾ। ਉਨ੍ਹਾਂ ਨੇ ਡਿਗਰੀਆਂ ਲੈਣ ਵਾਲੀਆਂ ਲੜਕੀਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਉਚੇਰੀ ਸਿੱਖਿਆ ਵਿੱਚ ਵੱਡੀਆਂ ਪ੍ਰਾਪਤੀਆਂ ਕਰ ਰਹੀਆਂ ਹਨ। ਇਹ ਹੀ ਸਮਾਜਕ ਵਿਕਾਸ ਅਤੇ ਵੱਡੀ ਤਬਦੀਲੀ ਦੀ ਨਿਸ਼ਾਨੀ ਹੈ। ਡਾ. ਜਸਪਾਲ ਸਿੰਘ ਹੁਰਾਂ ਨੇ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਪਾਸਾਰ, ਬਰਾਬਰੀ ਦੇ ਮੌਕੇ ਅਤੇ ਮਿਆਰ ਕਾਇਮ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਨੋਬਲ ਇਨਾਮ ਜੇਤੂ ਡਾ. ਅਮਰਿਤਆ ਸੇਨ ਦਾ ਹਵਾਲਾ ਦੇ ਕੇ ਕਿਹਾ ਕਿ ਸਾਨੂੰ ਭਾਰਤ ਵਿੱਚ ਬੁਲੇਟ ਟ੍ਰੇਨਾਂ ਅਤੇ ਸਮਾਰਟ ਸ਼ਹਿਰਾਂ ਨਾਲੋਂ ਆਮ ਲੋਕਾਂ ਲਈ ਚੰਗੀ ਸਿਹਤ, ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇ ਅਵਸਰਾਂ ਦਾ ਪ੍ਰਬੰਧ ਕਰਨ ਦੀ ਲੋੜ ਹੈ। ਉਨ੍ਹਾਂ ਨੇ ਆਧੁਨਿਕਤਾ ਦੇ ਦੌਰ ਵਿੱਚ ਖੁਰ ਰਹੀਆਂ ਸਿਹਤਮੰਦ ਕਦਰਾਂ ਕੀਮਤਾਂ ਅਤੇ ਟੁੱਟ ਰਹੇ ਇਨਸਾਨੀ ਰਿਸ਼ਤਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਸਾਰੀਆਂ ਸਹੂਲਤਾਂ ਹੋਣ ਦੇ ਬਾਬਜੂਦ ਮਨੁੱਖ ਇਕ ਦੂਜੇ ਤ੍ਵੋ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਾਥਮਿਕਤਾ ਦੇ ਕੇ ਇਸ ਖੇਤਰ ਦੇ ਬਜਟ ਵਿੱਚ ਵਾਧਾ ਕਰੇ ਤਾਂ ਹੀ ਸਮੁੱਚਾ ਦੇਸ਼ ਅਤੇ ਸਮਾਜ ਵਿਕਾਸ ਕਰ ਸਕੇਗਾ।
ਕਾਲਜ ਦੇ ਪ੍ਰਿੰਸੀਪਲ ਡਾ ਖੁਸ਼ਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਕਾਲਜ ਦੀਆਂ ਪਿਛਲੇ ਵਰ੍ਹੇ ਦੀਆਂ ਚੋਣਵੀਆਂ ਪ੍ਰਾਪਤੀਆਂ ਦਾ ਵੇਰਵਾ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਸੰਪੂਰਨ ਕਰਨ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਪਣੀ ਸੂਝ, ਸਿਆਣਪ ਅਤੇ ਵਿਦਵਤਾ ਨਾਲ ਸਮਾਜ ਵਿਚ ਆਪਣੀ ਵੱਖਰੀ ਪਛਾਣ ਬਣਾਉਣ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਕਨਵੋਕੇਸ਼ਨ ਅੰਤਰ ਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਕੀਤੀ ਗਈ ਹੈ।
ਕਾਲਜ ਦੇ ਰਜਿਸਟਰਾਰ ਡਾ. ਹਰਚਰਨ ਸਿੰਘ ਨੇ ਦੱਸਿਆ ਕਿ ਕਨਵੋਕੇਸ਼ਨ ਦੌਰਾਨ ਸਾਲ 2014-2015 ਦੇ ਐਮ.ਐਸੀ.ਸੀ. (ਕੈਮਿਸਟਰੀ, ਫਰਮਾਸਿਊਟੀਕਲ ਕੈਮਿਸਟਰੀ, ਮੈਥੇਮੈਟਿਕਸ, ਬਾਇਓ ਟੈਕਨਾਲੋਜੀ, ਸੂਚਨਾ ਤਕਨਾਲੋਜੀ, ਫੈਸ਼ਨ ਡਿਜ਼ਾਇਨਿੰਗ) ਅਤੇ ਐਮ. ਕਾਮ. ਦੇ 122 ਵਿਦਿਆਰਥੀਆਂ ਤੋਂ ਇਲਾਵਾ ਆਰਟਸ, ਸਾਇੰਸ, ਕਾਮਰਸ, ਕੰਪਿਊਟਰ ਸਾਇੰਸ ਤੇ ਮੈਨੇਜਮੈਂਟ ਵਿਸ਼ਿਆਂ ਦੇ 584 ਗ੍ਰੈਜੂਏਟਸ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।
ਕਾਲਜ ਦੀ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਕਰਨਲ (ਰਿਟਾਇਰਡ) ਕਰਮਿੰਦਰ ਸਿੰਘ, ਪ੍ਰੋ. ਸੁਰਿੰਦਰ ਲਾਲ ਅਤੇ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਨੂੰ ਯਾਦ ਚਿੰਨ੍ਹ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ।
ਪ੍ਰੋ. ਨਿਰਮਲ ਸਿੰਘ, ਪ੍ਰੋ. ਪੂਨਮ ਮਲਹੋਤਰਾ, ਡਾ. ਅਸ਼ਵਨੀ ਸ਼ਰਮਾ ਤੇ ਡਾ. ਰਾਜੀਵ ਸ਼ਰਮਾ ਨੇ ਫੈਕਲਟੀ ਡੀਨਾਂ ਵਜ੍ਵੋ ਅਤੇ ਡਾ. ਨੀਰਜ ਗੋਇਲ ਤੇ ਪ੍ਰੋ. ਵਿਨੇ ਗਰਗ ਨੇ ਵਿਭਾਗੀ ਮੁਖੀਆਂ ਵਜ੍ਵੋ ਡਿਗਰੀਆਂ ਪ੍ਰਦਾਨ ਕਰਾਉਣ ਵਿਚ ਆਪਣੀ ਭੂਮਿਕਾ ਨਿਭਾਈ।
ਪੋz. ਬਲਵੀਰ ਸਿੰਘ, ਪ੍ਰੋ. ਸੈਲ੍ਵੇਦਰਾ ਸਿੱਧੂ, ਡਾ. ਅਜੀਤ ਕੁਮਾਰ ਤੇ ਪ੍ਰੋ. ਗਣੇਸ਼ ਸੇਠੀ ਨੇ ਮੰਚ ਸੰਚਾਲਨ ਦੇ ਫਰਜ਼ ਬਾਖੂਬੀ ਨਿਭਾਏ।
ਪ੍ਰੋ. ਨਿਰਮਲ ਸਿੰਘ ਅਤੇ ਡਾ. ਹਰਚਰਨ ਸਿੰਘ ਨੇ ਧੰਨਵਾਦ ਦੇ ਸ਼ਬਦ ਕਹੇ।
ਪ੍ਰਿੰਸੀਪਲ







