ਸਥਾਨਕ ਮੋਦੀ ਕਾਲਜ ਪਟਿਆਲਾ ਦੇ ਐਨ.ਸੀ.ਸੀ. ਟਰੁੱਪ ਵੱਲੋਂ ਸੰਕਟ ਵਿੱਚ ਐਨ.ਸੀ.ਸੀ. ਕੈਡਿਟਾਂ ਦੀ ਭੂਮਿਕਾ ਵਿਸ਼ੇ ਤੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਹੁਣੇ ਹੀ ਭਾਰਤ ਦੇ ਵੱਖ-ਵੱਖ ਭਾਗਾਂ ਵਿੱਚ ਆਏ ਰਾਸ਼ਟਰੀ ਸੰਕਟ ਸਮੇਂ ਭਾਰਤੀ ਸੈਨਾ ਅਤੇ ਐਨ.ਡੀ.ਆਰ.ਐਫ਼ ਵੱਲੋਂ ਨਿਭਾਈ ਭੂਮਿਕਾ ਦੀ ਪ੍ਰਸੰਸਾ ਕਰਦਿਆਂ ਕੈਡਿਟਾਂ ਨੂੰ ਸੰਕਟ ਸਮੇਂ ਅੱਗੇ ਆ ਕੇ ਦੁਖੀ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਕਾਲਜ ਦੇ ਐਨ.ਸੀ.ਸੀ. ਅਫ਼ਸਰ ਕੈਪਟਨ ਵੇਦ ਪ੍ਰਕਾਸ਼ ਸ਼ਰਮਾ ਨੇ ਹਾਜ਼ਰ ਕੈਡਿਟਾਂ ਨੂੰ ਪਿਛਲੇ ਸਮਿਆਂ ਵਿੱਚ ਸੰਕਟ ਸਮੇਂ ਐਨ.ਸੀ.ਸੀ. ਵੱਲੋਂ ਨਿਭਾਈ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਖੁਸ਼ਪ੍ਰੀਤ ਸਿੰਘ, ਅਵੀਨੀਤ ਸਿੰਘ, ਹਰਮਨਪ੍ਰੀਤ ਸਿੰਘ ਨੇ ਇੱਕ ਸਕਿੱਟ ਪੇਸ਼ ਕਰਕੇ ਸੰਕਟ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦੇ ਤਰੀਕੇ ਦਰਸਾਏ।
ਡਾ. ਖੁਸ਼ਵਿੰਦਰ ਕੁਮਾਰ
ਪ੍ਰਿੰਸੀਪਲ