Patiala: October 09, 2024
A Voluntary Blood Donation Camp was held at local M. M. Modi College, Patiala to spread the message of ‘Khoondaan-Mahadaan’ and to meet the emergency requirement of blood for the increasing number of dengue patients at Government Rajindra Medical College and Hospital, Patiala.
This camp was organized by the College under the able guidance of Principal Dr. Neeraj Goyal and was supervised by a medical team from Govt. Rajindra Hospital, Patiala. The camp was inaugurated by college Principal Dr. Neeraj Goyal. Addressing the blood donors, he said that these blood units are going to act as lifelines for many patients of dengue, other illnesses and accident victims. He appreciated the efforts of students and college staff for making this camp a success.
A team of doctors led by Dr. Babita and Sh. Sukhvinder Singh, PRO (Blood Bank) and their team members made meticulous arrangements for collecting donated blood. 50 units of blood were donated by the volunteers. 15 girl students and the Lt. Dr. Rohit Sachdeva and lab attendant Mr. Varinder Singh donated the blood.
NSS Programme Officers Dr. Rajeev Sharma (Nodal Officer, Red Ribbon Club) Prof. (Mrs.) Parminder Kaur and Dr. Sanjeev Kumar and NCC Officers – Dr. Rohit Sachdeva made special efforts to make this camp a grand success. They motivated the students and said that donating blood is the noblest act of service to humanity. The NSS volunteers Shubhangani and Somya worked hard to make this camp a success. All volunteers were felicitated with certificates and medals.
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ
ਪਟਿਆਲਾ: 09/10/2024
ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿੱਖੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਥੈਲੀਸੀਮਿਕ ਅਤੇ ਡੇਂਗੂ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇ-ਨਜ਼ਰ ਅਤੇ ‘ਖੂਨਦਾਨ-ਮਹਾਂਦਾਨ’ ਦੇ ਸੰਕਲਪ ਨੂੰ ਸਮਰਪਿਤ ਨਾਲ ਪ੍ਰਿੰਸੀਪਲ ਡਾ. ਨੀਰਜ ਗੋਇਲ ਜੀ ਦੀ ਸੁਚੱਜੀ ਅਗਵਾਈ ਹੇਠ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ, ਪਟਿਆਲਾ ਦੇ ਬਲੱਡ ਬੈਂਕ ਤੋਂ ਪਹੁੰਚੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਇੱਕ ਅਪਾਤਕਾਲੀਨ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਰਸਮੀ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਅਤੇ ਮੁੱਖ ਮਹਿਮਾਨ ਵਜੋਂ ਪਹੁੰਚੇ ਪਟਿਆਲਾ ਦੇ ਮਹਾਨ ਸਮਾਜ ਸੇਵੀ, ਵਿਦਵਾਨ ਅਤੇ ਸਵੈ-ਇੱਛਕ ਖੂਨਦਾਨੀ ਸ਼੍ਰੀ ਹਰਪ੍ਰੀਤ ਸਿੰਘ ਸੰਧੂ ਜੀ ਨੇ ਕੀਤਾ। ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਇਸ ਮੌਕੇ ਇਕੱਠੇ ਹੋਏ ਖੂਨਦਾਨੀਆਂ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਅਜਿਹੇ ਖੂਨਦਾਨ ਕੈਂਪਾਂ ਦਾ ਉਦੇਸ਼ ਜਿੱਥੇ ਸਥਾਨਕ ਬਲੱਡ ਬੈਂਕ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇ ਨਜ਼ਰ ਘੱਟ ਰਹੀ ਬਲੱਡ ਸਪਲਾਈ ਨੂੰ ਪੂਰਾ ਕਰਨ ਦਾ ਯਤਨ ਕਰਨਾ ਹੈ, ਉਥੇ ਵਿਦਿਆਰਥੀਆਂ ਨੂੰ ਖੂਨਦਾਨ ਵਰਗੇ ਮਹਾਂ-ਦਾਨ ਦੀ ਸਾਰਥਕਤਾ ਤੋਂ ਵੀ ਜਾਣੂ ਕਰਵਾਉਣਾ ਹੈ।
ਮੁੱਖ ਮਹਿਮਾਨ ਵਜੋਂ ਪਹੁੰਚੇ ਉੱਘੇ ਸਮਾਜ ਸੇਵੀ ਸ਼੍ਰੀ ਹਰਪ੍ਰੀਤ ਸਿੰਘ ਸੰਧੂ, ਜੋ ਆਪ 87 ਵਾਰ ਖੂਨਦਾਨ ਕਰ ਚੁੱਕੇ ਹਨ, ਵਿਦਿਆਰਥੀਆਂ ਲਈ ਇੱਕ ਜੀਵੰਤ ਉਦਾਹਰਨ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨ ਲੈਣ ਵਾਲੇ ਵਿਅਕਤੀ ਦੇ ਪਰਿਵਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਦੁਆਵਾਂ ਹੀ ਤੁਹਾਡਾ ਅਸਲ ਇਨਾਮ ਹਨ। ਮੈਂ ਆਪ ਸਭਨਾ ਨੂੰ ਇਹ ਬੇਨਤੀ ਕਰਦਾ ਹਾਂ ਕਿ ਤਾਅ ਉਮਰ ਇਸ ਨੇਕ ਕੰਮ ਨਾਲ ਜੁੜੇ ਰਹੋ, ਤਾਂ ਕਿ ਕਿਸੇ ਵੀ ਲੋੜਵੰਦ ਦੀ ਜਾਨ ਖੂਨ ਨਾ ਮਿਲਣ ਕਰਕੇ ਜਾਵੇ।
ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਤੋਂ ਡਾ. ਬਬੀਤਾ ਅਤੇ ਸ੍ਰੀ ਸੁਖਵਿੰਦਰ ਸਿੰਘ, ਬੱਲਡ ਬੈਂਕ ਦੇ ਲੋਕ ਸੰਪਰਕ ਅਧਿਆਰੀ ਦੀ ਅਗੁਵਾਈ ਹੇਠ ਪਹੁੰਚੀ ਮੈਡੀਕਲ ਟੀਮ ਦੇ ਮੈਂਬਰਾਂ ਨੇ ਇਸ ਮੌਕੇ ਖੂਨਦਾਨੀਆਂ ਲਈ ਕੀਤੇ ਗਏ ਸਮੁੱਚੇ ਪ੍ਰਬੰਧ ਦੀ ਦੇਖ-ਰੇਖ ਕੀਤੀ। ਇਸ ਕੈਂਪ ਵਿੱਚ 50 ਵਲੰਟੀਅਰਜ਼ ਨੇ ਖੂਨਦਾਨ ਕਰਕੇ ਕਾਲਜ ਦੀ ਵੱਡਮੁੱਲੀ ਦਾਨੀ ਪ੍ਰੰਪਰਾ ਨੂੰ ਕਾਇਮ ਰੱਖਿਆ। ਅਧਿਆਪਕ ਵਰਗ ਵਿੱਚੋਂ ਲੈਫਟੀਨੇਂਟ ਡਾ. ਰੋਹਿਤ ਸਚਦੇਵਾ, ਕਾਲਜ ਐਨ.ਸੀ.ਸੀ. (ਆਰਮੀ ਵਿੰਗ) ਇੰਚਾਰਜ ਨੇ ਵੀ ਖੂਨਦਾਨ ਕਰਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਕੈਂਪ ਵਿੱਚ 15 ਗਰਲਜ਼ ਵਲੰਟੀਅਰਾਂ ਨੇ ਵੀ ਖੂਨਦਾਨ ਕੀਤਾ।
ਇਸ ਕੈਂਪ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਰੈੱਡ ਰਿੱਬਨ ਕਲੱਬ ਦੇ ਨੋਡਲ ਅਫ਼ਸਰ ਅਤੇ ਐਨ.ਐਸ.ਐਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਰਾਜੀਵ ਸ਼ਰਮਾ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਪਰਮਿੰਦਰ ਕੌਰ ਅਤੇ ਡਾ. ਸੰਜੀਵ ਸ਼ਰਮਾ, ਐਨ.ਸੀ.ਸੀ. ਪ੍ਰੋਗਰਾਮ ਅਫ਼ਸਰ ਲੈਫ਼ਟੀਨੈਂਟ ਰੋਹਿਤ ਸਚਦੇਵਾ ਦਾ ਖਾਸ ਯੋਗਦਾਨ ਰਿਹਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਬਹੁਤ ਵਾਰੀ ਖੂਨਦਾਨ ਕਿਸੇ ਬਿਮਾਰ ਲਈ ਦੂਜਾ ਜਨਮ ਮਿਲਣ ਵਰਗਾ ਹੁੰਦਾ ਹੈ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਉਣ ਦਾ ਭਰੋਸਾ ਦਵਾਇਆ। ਐਨ.ਐਸ.ਐਸ. ਵਲੰਟੀਅਰਾਂ ਸ਼ੁਭਾਂਗਿਨੀ ਅਤੇ ਸੌਮਿਆ ਨੇ ਇਸ ਖੂਨਦਾਨ ਕੈਂਪ ਨੂੰ ਸਫ਼ਲਤਾਪੂਰਵਕ ਚਲਾਉਣ ਅਤੇ ਵਲੰਟੀਅਰਾਂ ਨੂੰ ਸਵੈ-ਇੱਛਕ ਖੂਨਦਾਨ ਲਈ ਪ੍ਰੇਰਿਤ ਕਰਦਿਆਂ ਭਰਪੂਰ ਯੋਗਦਾਨ ਦਿੱਤਾ। ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਅਤੇ ਸਮੁੱਚੀ ਕਾਰਜਕਾਰੀ ਟੀਮ ਨੇ ਖੂਨਦਾਨ ਕਰਨ ਵਾਲੇ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।