ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ

ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਮਾਹ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਦਾ ਆਯੋਜਨ


 ਪਟਿਆਲਾ, 26 ਨਵੰਬਰ 2022

 


 ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਗਠਿਤ ‘ਪੰਜਾਬੀ ਸਾਹਿਤ ਸਭਾ’ ਦੇ ਸਹਿਯੋਗ ਨਾਲ ਪੰਜਾਬੀ ਮਾਹ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਇਸ ਗੋਸ਼ਟੀ ਦਾ ਉਦੇਸ਼ ਕਾਲਜ ਦੇ ਵਿਦਿਆਰਥੀਆਂ ਵਿੱਚ ਸਾਹਿਤਕ ਚਿਣਗ-ਚੇਤਨਾ ਪੈਦਾ ਕਰਨ ਅਤੇ ਵਿਦਿਆਰਥੀਆਂ ਦੀ ਸਾਹਿਤਕ ਪ੍ਰਤਿਭਾ ਨੂੰ ਢੁੱਕਵਾਂ ਮੰਚ ਮੁਹੱਈਆ ਕਰਵਾਉਣਾ ਰਿਹਾ ਹੈਾ ਜਿਸ ਵਿੱਚ ਪੰਜਾਬੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸਾਹਿਤ ਅਤੇ ਕਲਾ ਵਿੱਚ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਸੰਧੂ ਨੇ ਵਿਦਿਆਰਥੀ ਜੀਵਨ ਵਿੱਚ ਅਜਿਹੀਆਂ ਸਾਹਿਤਕ ਗੋਸ਼ਟੀਆਂ ਦੇ ਯੋਗਦਾਨ ਦੀ ਮਹੱਤਤਾ ਬਾਰੇ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਸਾਹਿਤ ਮਨੁੱਖ ਨੂੰ ਸਮਾਜ ਨਾਲ ਜੋੜਦਾ ਹੈ। ਸਾਹਿਤਕ ਗੋਸ਼ਟੀ ਰਾਹੀਂ ਵਿਦਿਆਰਥੀ ਸਾਹਿਤ ਸਿਰਜਕ  ਅਤੇ ਸਰੋਤੇ ਦੇ ਤੌਰ ’ਤੇ, ਦੋਵੇਂ ਤਰਾਂ ਨਾਲ ਸਾਹਿਤ ਨਾਲ ਜੁੜਦਾ ਹੈ।

ਇਸ ਸਮੇਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਸਾਹਿਤਕ ਰਚਨਾਵਾਂ ਰਾਹੀਂ ਆਪਣੇ ਭਾਵਾਂ, ਵਿਚਾਰਾਂ ਨੂੰ ਸੁਹਜਮਈ ਅਤੇ ਸੂਝਮਈ ਢੰਗ ਨਾਲ ਖੂਬਸੂਰਤ ਭਾਸ਼ਾ ਵਿਚ ਪੇਸ਼ ਕੀਤਾ। ਵਿਦਿਆਰਥੀਆਂ ਨੇ ਇਹਨਾਂ ਰਚਨਾਵਾਂ ਰਾਹੀਂ ਵੱਖ-ਵੱਖ ਸਮਾਜਕ ਮੁੱਦਿਆਂ ਅਤੇ ਮਨੁੱਖ ਦੇ ਜੀਵਨ ਵਰਤਾਰਿਆਂ ਨੂੰ ਸੰਵੇਦਨਸ਼ੀਲਤਾ ਨਾਲ ਛੂਹਣ ਦਾ ਯਤਨ ਕੀਤਾ। ਇਸ ਸਾਹਿਤਕ ਗੋਸ਼ਟੀ ਵਿੱਚ ਕਾਲਜ ਵਿਦਿਆਰਥੀ ਰਮਣੀਕ ਕੌਰ, ਅਕਵਿੰਦਰ ਕੌਰ, ਗੁਰਉਪਦੇਸ਼ ਕੌਰ, ਅਰੁਣ, ਜਸਪ੍ਰੀਤ, ਅੰਸ਼, ਜਸਕਰਨ ਸਿੰਘ, ਗੁਰਮੁਖ ਸਿੰਘ, ਅਭਿਨਵ ਸ਼ਰਮਾ, ਕਰਿਸ਼ਨਮ, ਅਤੇ ਖੁਸ਼ਵੀਨ ਸ਼ਰਮਾ ਨੇ ਆਪਣੀਆਂ ਸਾਹਿਤਕ ਰਚਨਾਵਾਂ ਪੇਸ਼ ਕੀਤੀਆਂ। ਸਾਹਿਤ ਸਭਾ ਦੇ ਪ੍ਰੋਫੈਸਰ ਇੰਚਾਰਜ ਡਾ. ਦਵਿੰਦਰ ਸਿੰਘ ਨੇ ਪੰਜਾਬੀ ਮਾਹ ਦੇ ਇਸ ਮੌਕੇ ‘ਤੇ ਸਰੋਤਿਆ ਨੂੰ ਪੰਜਾਬੀ ਭਾਸ਼ਾਆਤੇ ਸਾਹਿਤ ਪ੍ਰਤੀ ਸੰਜੀਦਗੀ ਨਾਲ ਸੋਚਣ, ਪੜ੍ਹਨ ਅਤੇ ਇਸਦੇ ਭਵਿੱਖਮੁਖੀ ਆਦਰਸ਼ਾਂ ਵੱਲ ਸੇਧਿਤ ਹੋਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਡਾ. ਵੀਰਪਾਲ ਕੌਰ ਨੇ ਸਮੁੱਚੀਆਂ ਰਚਨਾਵਾਂ ਉੱਪਰ ਆਪਣਾ ਪ੍ਰਤੀਕਰਮ ਦਿੰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਅਗਲੇਰੀਆਂ ਰਚਨਾਵਾਂ ਦੀ ਸਿਰਜਣਾ ਲਈ ਸੁਯੋਗ ਸੁਝਾਅ ਦਿੱਤੇ ਅਤੇ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿਚ ਪੰਜਾਬੀ ਵਿਭਾਗ ਦੇ ਸਮੁੱਚੇ ਅਧਿਆਪਕ ਸਾਹਿਬਾਨ ਤੋਂ ਇਲਾਵਾ ਡਾ. ਰੁਪਿੰਦਰ ਸ਼ਰਮਾ (ਹਿੰਦੀ ਵਿਭਾਗ), ਪ੍ਰੋ. ਜਗਜੋਤ ਸਿੰਘ (ਸਮਾਜ ਸ਼ਾਸਤਰ ਵਿਭਾਗ), ਪ੍ਰੋ. ਹਰਪ੍ਰੀਤ ਸਿੰਘ (ਅੰਗਰੇਜ਼ੀ ਵਿਭਾਗ) ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਇਸ ਸਾਹਿਤਕ ਗੋਸ਼ਟੀ ਦੇ ਮੰਚ ਸੰਚਾਲਨ ਦਾ ਕਾਰਜ ਡਾ. ਦਵਿੰਦਰ ਸਿੰਘ ਅਤੇ ਕਾਲਜ ਵਿਦਿਆਰਥੀ ਕਮਲਦੀਪ ਸਿੰਘ (ਐਮ.ਏ. ਭਾਗ ਦੂਜਾ) ਨੇ ਬਾਖ਼ੂਬੀ ਨਿਭਾਇਆ।

ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸੂਚੀ