District Level Competitions of Red Ribbon Clubs organised at MMModi College by Youth Welfare Department
Patiala: November 2, 2022
The Red Ribbon Club of Multani Mal Modi College in collaboration with Youth Welfare Department, Patiala and in lieu of the guidelines of State AIDS control Society organised district level competitions in poster making, slogan writing and quiz categories to spread the awareness about AIDS, ‘ Khoondaan- Mahadaan’, prevention of tuberculosis and drug addiction. Dr. Dilwar Singh, Assistant Director, Youth Welfare Department was main speaker in this event.
College Principal Dr. Khushvinder Kumar inaugurated the programme and said that the Red Ribbon Clubs and Youth Welfare Department are successful in creating awareness and information regarding social and behavioural issues. He motivated the volunteers and participants to use new media technology and innovative methods to bring awareness among masses.
Dr. Dilver Singh congratulated the winners of these competitions and said that the young people are the real force behind social change.
Dr. Rajeev Sharma, Nodal officer of Red Ribbon Club told that 120 students and nodal officer from 26 colleges are participating in this event.
In the poster making competition first position was won by Simranjit Singh from Patel memorial College, Rajpura, the second position begged by Ms. Harmanpreet Kaur from Goverment State College of Education and Almass Razi of Chitkara University stood third. Ms. Simranjeet Kaur Mann from Saint Kabir College of Education, Kauli, Ajay Kumar Khanna from Government Keerti College, Nayal Patran and Ms. Subhangni of Multani Mal Modi College, Patiala got consolation prizes in poster making.
In the Slogan writing competitions the first position was won by Muskan from Patel memorial College, Rajpura, the second position begged by Navjot Kaur of Government State College of Education while Ms. Anmolpreet Kaur from Government Mahindra College got third position. Ms. Kamaljit Kaur, Government College for Girls and Harmanpreet Kaur of State College of education got consolation prizes in Slogan Writing.
The judges for these competitions were Sh Manoj Thapar and Mrs. Param jeet Kaur.
In the quiz competition the team of Multani Mal Modi College stood first while second position was won by team of Government Ayurvedic College, Patiala and the team of Government Keerti College, Nial Patran stood third. Prizes worth 4000, 3000 and 2000 were distributed to the quiz teams respectively. The nodal Officers of Red Ribbon Clubs were also facilitated in this event. The vote of thanks was presented by Dr. Dilwar Singh.
ਮੋਦੀ ਕਾਲਜ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਰੈਡ ਰਿੱਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ
ਪਟਿਆਲਾ: 2 ਨਵੰਬਰ, 2022
ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਰੈੱਡ ਰਿਬਨ ਕਲੱਬ ਵੱਲੋਂ ਯੁਵਕ ਸੇਵਾਵਾਂ ਵਿਭਾਗ, ਪਟਿਆਲਾ ਦੇ ਸਹਿਯੋਗ ਨਾਲ ਅਤੇ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਿਕ ਕਾਲਜ ਵਿੱਚ ਏਡਜ਼ ਬਾਰੇ ਜਾਗਰੂਕਤਾ ਫੈਲਾਉਣ, ਸਵੈ-ਇੱਛਕ ਖੂਨਦਾਨ ਨੂੰ ਉਤਸ਼ਾਹਿਤ ਕਰਨ, ਟੀ.ਬੀ ਅਤੇ ਨਸ਼ਿਆਂ ਦੀ ਰੋਕਥਾਮ ਦੇ ਉਦੇਸ਼ ਨਾਲ ਜ਼ਿਲਾ੍ਹ-ਪੱਧਰੀ ਪੋਸਟਰ ਬਣਾਉਣ, ਨਾਅਰੇ ਲਿਖਣ ਅਤੇ ਕਵਿੱਜ਼ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਮੁੱਖ ਵਕਤਾ ਵੱਜੋਂ ਡਾ.ਦਿਲਵਰ ਸਿੰਘ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ,ਪਟਿਆਲਾ ਨੇ ਸ਼ਿਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਇਸ ਮੌਕੇ ਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਅਤੇ ਨੋਡਲ ਅਫਸਰਾਂ ਦਾ ਸਵਾਗਤ ਕਰਦਿਆ ਕਿਹਾ ਕਿ ਰੈੱਡ ਰਿਬਨ ਕਲੱਬ ਅਤੇ ਯੁਵਕ ਸੇਵਾਵਾਂ ਵਿਭਾਗ ਦਾ ਇਹਨਾਂ ਮੁੱਦਿਆਂ ਉੱਪਰ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਰੋਲ ਹੈ। ਉਹਨਾਂ ਨੇ ਕਿਹਾ ਕਿ ਹੁਣ ਨਵੀਂ ਮੀਡੀਆਂ ਤਕਨੀਕਾਂ ਦੀ ਵਰਤੋਂ ਅਤੇ ਅਜਿਹੇ ਵੱਖ-ਵੱਖ ਢੰਗਾਂ ਰਾਹੀ ਆਮ ਜਨਤਾ ਨੂੰ ਚੇਤੰਨ ਕਰਨ ਦੀ ਜ਼ਰੂਰਤ ਹੈ।
ਇਸ ਮੌਕੇ ਤੇ ਬੋਲਦਿਆ ਡਾ. ਦਿਲਬਰ ਸਿੰਘ ਨੇ ਜੇਤੂਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਨੌਜਵਾਨਾਂ ਦਾ ਸਮਾਜਿਕ ਸੁਧਾਰ ਅਤੇ ਸਮਾਜਿਕ ਤਬਦੀਲੀ ਵਿੱਚ ਮਹਤੱਵਪੂਰਣ ਰੋਲ ਹੈ।
ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਅਤੇ ਕੌਆਰਡੀਨੇਟਰ ਡਾ. ਰਾਜੀਵ ਸ਼ਰਮਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ 26 ਕਾਲਜਾਂ ਤੋਂ ਨੋਡਲ ਅਫਸਰਾਂ ਅਤੇ 120 ਵਿਦਿਆਰਥੀਆਂ ਨੇ ਹਿੱਸਾ ਲਿਆ।
ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਦੇ ਸਿਮਰਨਜੀਤ ਸਿੰਘ ਨੇ ਪਹਿਲਾ ਸਥਾਨ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਦੀ ਹਰਮਨਪ੍ਰੀਤ ਕੌਰ ਨੇ ਦੂਜਾ ਅਤੇ ਚਿਤਕਾਰਾ ਯੂਨੀਵਰਸਿਟੀ ਦੀ ਅਲਮਾਸ ਰਾਜ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਮੁਕਾਬਲੇ ਵਿੱਚ ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ, ਕੌਲੀ ਦੀ ਸਿਮਰਨਜੀਤ ਕੌਰ ਮਾਨ, ਸਰਕਾਰੀ ਕੀਰਤੀ ਕਾਲਜ ਨਿਆਲ ਪਾਤੜਾਂ ਦੇ ਅਜੇ ਕੁਮਾਰ ਖੰਨਾ ਅਤੇ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੀ ਸ਼ੂਭਾਂਗਨੀ ਨੇ ਪ੍ਰੋਤਸਾਹਨ ਪੁਰਸਕਾਰ ਪ੍ਰਾਪਤ ਕੀਤਾ।
ਸਲੋਗਨ ਰਾਇਟਿੰਗ ਮੁਕਾਬਲੇ ਵਿੱਚ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਦੀ ਮੁਸਕਾਨ ਨੇ ਪਹਿਲਾ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ ਨਵਜੋਤ ਕੌਰ ਨੇ ਦੂਜਾ, ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੀ ਅਨਮੋਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਮੁਕਾਬਲੇ ਵਿੱਚ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਦੀ ਕਮਲਜੀਤ ਕੌਰ ਅਤੇ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ ਹਰਮਨਪ੍ਰੀਤ ਕੌਰ ਨੇ ਪ੍ਰੋਤਸਾਹਨ ਪੁਰਸਕਾਰ ਪ੍ਰਾਪਤ ਕੀਤਾ। ਸ਼੍ਰੀ ਮਨੋਜ ਥਾਪਰ ਅਤੇ ਸ਼੍ਰੀਮਤੀ ਪਰਮਜੀਤ ਕੌਰ ਨੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਇਟਿੰਗ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਨਿਭਾਈ।
ਕਵਿੱਜ਼ ਮੁਕਾਬਲਿਆਂ ਵਿੱਚ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਆਯੂਰਵੈਦਿਕ ਕਾਲਜ, ਪਟਿਆਲਾ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਕੀਰਤੀ ਕਾਲਜ, ਨਿਆਲ ਪਾਤੜਾਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿੱਜ਼ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਨੂੰ 4000 ਰੁਪਏ, 3000 ਰੁਪਏ ਅਤੇ 2000 ਰੁਪਏ ਦੀ ਰਾਸ਼ੀ ਦੇ ਚੈੱਕ ਇਨਾਮ ਵਜੋਂ ਦਿੱਤੇ ਗਏ।
ਇਸ ਮੌਕੇ ਰੈੱਡ ਰਿੱਬਨ ਕਲੱਬਾਂ ਦੇ ਨੋਡਲ ਅਫ਼ਸਰਾਂ ਨੂੰ ਵੀ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਦਿਲਵਰ ਸਿੰਘ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪਟਿਆਲਾ ਵੱਲੋਂ ਧੰਨਵਾਦੀ ਮਤਾ ਪੇਸ਼ ਕੀਤਾ ਗਿਆ।