ਮਿਤੀ 01 ਅਪ੍ਰੈਲ 2026 ਨੂੰ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਪੰਜਾਬੀ ਵਿਭਾਗ ਵੱਲੋਂ ਗਠਿਤ ‘ਸਾਹਿਤ ਸਭਾ’ ਦੁਆਰਾ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲੱਗੇ ਪੁਸਤਕ ਮੇਲੇ ਵਿੱਚ ਲਿਜਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੁਸਤਕ ਮੇਲੇ ਵਿਚ ਜਾ ਕੇ ਵੱਖ-ਵੱਖ ਪੁਸਤਕਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਕਈ ਲੇਖਕਾਂ ਨਾਲ ਮੁਲਾਕਾਤ ਵੀ ਕੀਤੀ।
ਵਿਦਿਆਰਥੀਆਂ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੁਸਤਕ ਮੇਲੇ ਵਿਚ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ ਹੈ ਅਤੇ ਉਹ ਅੱਗੇ ਤੋਂ ਵੀ ਪੁਸਤਕ ਮੇਲੇ ਵਿਖੇ ਆਉਣਗੇ ਅਤੇ ਪੁਸਤਕਾਂ ਖਰੀਦ ਕੇ ਪੜ੍ਹਨਗੇ।
ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਕਿਹਾ ਕਿ ਪੁਸਤਕ ਮੇਲੇ ਵਿਚ ਵਿਦਿਆਰਥੀਆਂ ਨੂੰ ਲੈ ਕੇ ਜਾਣ ਦਾ ਮੁੱਖ ਮੰਤਵ ਉਨ੍ਹਾਂ ਨੂੰ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਪੁਸਤਕਾਂ ਪੜ੍ਹਨ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਉਹ ਸਮਾਜ ਦੇ ਚੰਗੇ ਨਾਗਰਿਕ ਬਣ ਸਕਦੇ ਹਨ। ਮੇਲੇ ਦੇ ਮਾਧਿਅਮ ਨਾਲ ਪੰਜਾਬੀ ਵਿਭਾਗ ਦੇ ਮੁਖੀ ਡਾ. ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਖਰੀਦਣ ਅਤੇ ਪੜ੍ਹਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਦੇ ਇਸ ਦੌਰੇ ਦੌਰਾਨ ਸਾਹਿਤ ਸਭਾ ਦੇ ਇੰਚਾਰਜ ਡਾ. ਦੀਪਕ ਕੁਮਾਰ ਅਤੇ ਕੋ-ਇੰਚਾਰਜ ਪ੍ਰੋ. ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਰਹਿਨੁਮਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਦੇ ਮਹੱਤਵ ਅਤੇ ਨਿਰੰਤਰ ਪੜ੍ਹਨ ਦੀ ਆਦਤ ਬਾਰੇ ਜਾਗਰੂਕ ਕੀਤਾ।