ਮਿਤੀ: 11-07-2021

ਸ਼ਹਿਜ਼ਾਦਾ ਨੰਦ ਕਾਲਜ ਅੰਮ੍ਰਿਤਸਰ ਵੱਲੋਂ ਪਿਛਲੇ ਦਿਨੀਂ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਅੰਤਰ ਕਾਲਜ ਆਨਲਾਈਨ ਲੇਖ ਰਚਨਾ ਮੁਕਾਬਲੇ ਵਿਚ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੀ ਬੀ. ਕਾਮ. ਭਾਗ ਤੀਜਾ ਦੀ ਵਿਦਿਆਰਥਣ ਰਮਣੀਕ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਲੇਖ ਰਚਨਾ ਲਈ ਪ੍ਰਬੰਧਕਾਂ ਵੱਲੋਂ ਸੁਝਾਏ ਗਏ ਤਿੰਨ ਵਿਸ਼ਿਆਂ (Topics) ਵਿੱਚੋਂ ‘ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀਆਂ ਸਿੱਖਿਆਵਾਂ ਦੀ ਅਯੋਕੇ ਸਮਾਜ ਵਿੱਚ ਸਾਰਥਕਤਾ’ ਵਿਸ਼ੇ ‘ਤੇ ਲੇਖ ਲਿਖਕੇ ਰਮਣੀਕ ਨੇ ਆਪਣੇ ਲਈ ਇਹ ਸਥਾਨ ਰਾਖਵਾਂ ਕੀਤਾ। ਇਸ ਅੰਤਰ-ਕਾਲਜ ਲੇਖ ਰਚਨਾ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ‘ਤੇ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਵਿਦਿਆਰਥਣ ਰਮਣੀਕ ਕੌਰ ਅਤੇ ਇੰਚਾਰਜ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਾਲਜ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਦੇ ਨਾਲ਼ ਨਾਲ਼ ਅਜਿਹੀਆਂ ਹੋਰ ਸਹਿ-ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਵੀ ਵਧ-ਚੜ ਕੇ ਭਾਗ ਲੈਣ ਲਈ ਪ੍ਰੇਰਿਤ ਤੇ ਉਤਸ਼ਾਹਿਤ ਕੀਤਾ।