M. M. Modi College Patiala wins Punjabi University Overall Inter College Lawn Tennis Championship

Patiala: October 19, 2022

M M Modi College, Patiala won Punjabi University Overall Inter College Lawn Tennis Championship by defeating boys team of Malwa College of Physical Education, Bathinda here today on the concluding Day of Inter-College Lawn Tennis Championship. Modi college Boys team was represented by Pankaj Garg, Yogi Panwar, Navneet and Amit Dhaiya. Modi College girls team won second place, the team was comprising of Simriti Purnima, Prabhsimran, Diksha Sharma and Sara Singh.
Principal Dr. Khushvinder Kumar welcomed the guests and participants and presented trophies to the winners. He appreciated the spirit of sportsmanship displayed by the students during the tournament and advised them to show this in other walks of life. He said that apart from various facilities provided to the sportspersons, college provides prize money to the National and International winners of various games.
Dean Sports, Dr. Nishan Singh congratulated the staff members of the sports department and all other officials who contributed in the successful conclusion of the tournament. He appreciated the efforts of Dr. Harneet Singh and Prof. Mandeep Kaur in the smooth conduct of matches and guidance provided to the sportspersons.

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਲਾਅਨ ਟੈਨਿਸ ਦੀ ਓਵਰਆਲ ਚੈਂਪੀਅਨਸ਼ਿਪ ਜਿੱਤੀ

ਪਟਿਆਲਾ: 19 ਅਕਤੂਬਰ, 2022

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਸੰਪੰਨ ਹੋਈ ਪੰਜਾਬੀ ਯੂਨੀਵਰਸਿਟੀ ਓਵਰਆਲ ਲਾਅਨ ਟੈਨਿਸ ਚੈਂਪੀਅਨਸ਼ਿਪ ਟਰਾਫੀ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਮਾਲਵਾ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ, ਬਠਿੰਡਾ ਦੀ ਲੜਕਿਆਂ ਦੀ ਟੀਮ ਨੂੰ ਹਰਾ ਕੇ ਜਿੱਤ ਲਈ ਹੈ। ਮੋਦੀ ਕਾਲਜ ਦੀ ਜੇਤੂ ਟੀਮ ਵਿੱਚ ਪੰਕਜ ਗਰਗ, ਯੋਗੀ ਪਨਵਰ, ਨਵਨੀਤ ਅਤੇ ਅਮਿਤ ਧਹੀਆ ਸ਼ਾਮਲ ਸਨ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿੱਚ ਮੋਦੀ ਕਾਲਜ ਦੀ ਟੀਮ ਦੂਜੇ ਸਥਾਨ ਤੇ ਰਹੀ ਅਤੇ ਇਸ ਟੀਮ ਵਿੱਚ ਸਮਰਿਤੀ ਪੂਰਨੀਮਾ, ਪ੍ਰਭਸਿਮਰਨ, ਦਿਕਸ਼ਾ ਸ਼ਰਮਾ ਅਤੇ ਸਾਰਾ ਸਿੰਘ ਸ਼ਾਮਲ ਸਨ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸਬੰਧਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਲੜਕਿਆਂ ਦੇ ਮੁਕਾਬਲਿਆਂ ਵਿੱਚ ਮਾਲਵਾ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ, ਬਠਿੰਡਾ ਦੀ ਟੀਮ ਦੂਸਰੇ ਸਥਾਨ ਤੇ ਰਹੀ।
ਇਸ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ। ਇਸ ਅਵਸਰ ਤੇ ਉਨ੍ਹਾਂ ਵੱਖ-ਵੱਖ ਕਾਲਜਾਂ ਤੋਂ ਆਈਆਂ ਟੀਮਾਂ ਦੇ ਖਿਡਾਰੀਆਂ ਨੂੰ ਇਸ ਟੂਰਨਾਮੈਂਟ ਦੌਰਾਨ ਦਿਖਾਈ ਉਸਾਰੂ ਖੇਡ-ਭਾਵਨਾ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਖਸ਼ੀਅਤ ਦੇ ਸਰਵਪੱਖੀ ਵਿਕਾਸ ਦਾ ਇਕ ਅਹਿਮ ਮਾਧਿਅਮ ਹਨ। ਖੇਡਾਂ ਕੇਵਲ ਸਰੀਰ ਨੂੰ ਹੀ ਤੰਦਰੁਸਤ ਨਹੀਂ ਰੱਖਦੀਆਂ ਸਗੋਂ ਮਨਾਂ ਨੂੰ ਵੀ ਨਿਰਮਲ ਬਣਾਉਂਦੀਆਂ ਹਨ। ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਇਹ ਵੀ ਦੱਸਿਆ ਕਿ ਇਹ ਕਾਲਜ ਆਪਣੇ ਖਿਡਾਰੀਆਂ ਨੂੰ ਕਈ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕਰਦਾ ਹੈ।
ਇਸ ਅਵਸਰ ਤੇ ਕਾਲਜ ਦੇ ਡੀਨ ਸਪੋਰਟਸ ਡਾ. ਨਿਸ਼ਾਨ ਸਿੰਘ ਨੇ ਇਸ ਟੂਰਨਾਮੈਂਟ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਅਧਿਕਾਰੀਆਂ ਦੁਆਰਾ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਅਤੇ ਨਾਲ ਹੀ ਆਪਣੇ ਕਾਲਜ ਦੇ ਖੇਡ ਵਿਭਾਗ ਦੇ ਡਾ. ਹਰਨੀਤ ਸਿੰਘ ਅਤੇ ਮੈਡਮ ਮਨਦੀਪ ਕੌਰ ਦੀ ਸਖ਼ਤ ਮਿਹਨਤ ਅਤੇ ਯੋਗ ਅਗੁਵਾਈ ਦੀ ਸ਼ਲਾਘਾ ਵੀ ਕੀਤੀ।